ਸੰਤ ਨਿਰੰਕਾਰੀ ਚੈਰੀਟੇਬਲ ਫਾਊਂਡੇਸ਼ਨ ਦੇ 'ਪ੍ਰੋਜੈਕਟ ਅੰਮ੍ਰਿਤ' ਦਾ ਸਫ਼ਲ ਆਯੋਜਨ 

ਸੰਤ ਨਿਰੰਕਾਰੀ ਚੈਰੀਟੇਬਲ ਫਾਊਂਡੇਸ਼ਨ ਦੇ 'ਪ੍ਰੋਜੈਕਟ ਅੰਮ੍ਰਿਤ' ਦਾ ਸਫ਼ਲ ਆਯੋਜਨ 

ਸੰਤ ਨਿਰੰਕਾਰੀ ਚੈਰੀਟੇਬਲ ਫਾਊਂਡੇਸ਼ਨ ਦੇ 'ਪ੍ਰੋਜੈਕਟ ਅੰਮ੍ਰਿਤ' ਦਾ ਸਫ਼ਲ ਆਯੋਜਨ 

ਪਾਣੀ ਪ੍ਰਮਾਤਮਾ ਦੀ ਦਾਤ ਹੈ, ਅਸੀਂ ਇਸ ਅੰਮ੍ਰਿਤ ਦੀ ਸੰਭਾਲ ਕਰਨੀ ਹੈ।

- ਸਤਿਗੁਰੂ ਮਾਤਾ ਸੁਦੀਕਸ਼ਾ ਜੀ ਮਹਾਰਾਜ

        ਬਾਬਾ ਹਰਦੇਵ ਸਿੰਘ ਜੀ ਦੀਆਂ ਸਦੀਵੀ ਸਿੱਖਿਆਵਾਂ ਤੋਂ ਪ੍ਰੇਰਨਾ ਲੈਂਦਿਆਂ ਸੰਤ ਨਿਰੰਕਾਰੀ ਮਿਸ਼ਨ ਦੇ ਸਮਾਜਿਕ ਵਿੰਗ ਸੰਤ ਨਿਰੰਕਾਰੀ ਚੈਰੀਟੇਬਲ ਫਾਊਂਡੇਸ਼ਨ ਦੀ ਅਗਵਾਈ ਹੇਠ ‘ਪ੍ਰੋਜੈਕਟ ਅੰਮ੍ਰਿਤ’ ਦਾ ਆਯੋਜਨ ਕੀਤਾ ਗਿਆ। 

ਇਸੇ ਲੜੀ ਤਹਿਤ ਮੋਹਾਲੀ ਬ੍ਰਾਂਚ ਅਤੇ TDI ਸਿਟੀ ਬਰਾਂਚ ਵਲੋਂ ਸੈਕਟਰ 67 ਦੇ ਸੂਏ ਅਤੇ ਸ਼ਹੀਦ ਊਧਮ ਸਿੰਘ ਕਾਲੋਨੀ ਦੇ ਨਾਲ ਵਾਲੇ ਨਾਲੇ ਵਿੱਚ ਆਲੇ ਦੁਆਲੇ ਦੀ ਸਫ਼ਾਈ ਕੀਤੀ ਗਈ। ਇਸ ਸਫ਼ਾਈ ਮੁਹਿੰਮ ਵਿੱਚ ਮੋਹਾਲੀ ਬ੍ਰਾਂਚ ਦੇ ਸੇਵਾਦਲ ਦੇ ਭੈਣਾਂ ਭਰਾਵਾਂ ਅਤੇ ਸਾਧ ਸੰਗਤ ਦੇ ਮੈਂਬਰਾਂ ਨੇ ਆਪਣੀਆਂ ਭਰਪੂਰ ਨਿਸਵਾਰਥ ਸੇਵਾਵਾਂ ਦਿੱਤੀਆਂ।

ਮੋਹਾਲੀ ਬ੍ਰਾਂਚ ਦੇ ਸੰਜੋਯਕ ਡਾਕਟਰ ਜਤਿੰਦਰ ਕੌਰ ਚੀਮਾ ਜੀ ਅਤੇ ਸ਼੍ਰੀ ਗੁਰਪ੍ਰਤਾਪ ਸਿੰਘ ਜੀ ਮੁਖੀ ਟਿ ਡੀ ਆਈ ਸਿਟੀ ਬਰਾਂਚ ਨੇ ਦਸਿਆ ਕਿ ਸਤਿਗੁਰੂ ਮਾਤਾ ਸੁਦੀਕਸ਼ਾ ਜੀ ਮਹਾਰਾਜ ਅਤੇ ਨਿਰੰਕਾਰੀ ਰਾਜਪਿਤਾ ਰਮਿਤ ਜੀ ਦੀ ਛਤਰ-ਛਾਇਆ ਹੇਠ ਅੱਜ ਯਮੁਨਾ ਨਦੀ ਦੇ ਛੱਠ ਘਾਟ ਵਿਖੇ 'ਅੰਮ੍ਰਿਤ ਪ੍ਰੋਜੈਕਟ' ਦੇ ਤਹਿਤ 'ਸਵੱਛ ਜਲ , ਸਵੱਛ ਮਨ' ਪ੍ਰੋਜੈਕਟ ਦੇ ਦੂਜੇ ਪੜਾਅ ਦਾ ਉਦਘਾਟਨ ਸਵੇਰੇ 8.00 ਵਜੇ ਆਈ.ਟੀ.ਓ., ਦਿੱਲੀ ਤੋਂ ਕੀਤਾ ਗਿਆ। ਬਾਬਾ ਹਰਦੇਵ ਸਿੰਘ ਜੀ ਮਹਾਰਾਜ ਦੀਆਂ ਸਿੱਖਿਆਵਾਂ ਤੋਂ ਪ੍ਰੇਰਿਤ ਹੋ ਕੇ, ਇਹ ਪ੍ਰੋਜੈਕਟ ਪੂਰੇ ਭਾਰਤ ਦੇ 27 ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ 1533 ਤੋਂ ਵੱਧ ਸਥਾਨਾਂ 'ਤੇ 11 ਲੱਖ ਤੋਂ ਵੱਧ ਵਲੰਟੀਅਰਾਂ ਦੇ ਸsਹਿਯੋਗ ਨਾਲ ਵੱਡੇ ਪੱਧਰ 'ਤੇ ਆਯੋਜਿਤ ਕੀਤਾ ਗਿਆ।

 ਪ੍ਰੋਜੈਕਟ ਅੰਮ੍ਰਿਤ' ਦੇ ਦੂਜੇ ਪੜਾਅ ਦਾ ਉਦਘਾਟਨ ਕਰਦੇ ਹੋਏ ਨਿਰੰਕਾਰੀ ਰਾਜਪਿਤਾ ਰਮਿਤ ਜੀ ਨੇ ਸਤਿਗੁਰੂ ਮਾਤਾ ਜੀ ਦੀ ਹਜ਼ੂਰੀ ਵਿੱਚ ਆਪਣੇ ਸੰਬੋਧਨ ਵਿਚ ਕਿਹਾ ਕਿ ਬਾਬਾ ਹਰਦੇਵ ਸਿੰਘ ਜੀ ਨੇ ਆਪਣੇ ਜੀਵਨ ਰਾਹੀਂ ਸਾਨੂੰ ਪ੍ਰੇਰਿਆ ਦਿੱਤੀ ਕਿ ਸੇਵਾ ਦੀ ਭਾਵਨਾ ਨਿਰਸਵਾਰਥ ਰੂਪ ਵਿਚ ਹੋਣੀ ਚਾਹੀਦੀ ਹੈ ਨਾ ਕਿ ਕਿਸੇ ਵੀ ਪ੍ਰਸ਼ੰਸਾ ਦੇ ਰੂਪ ਵਿਚ। ਸੇਵਾ ਕਰਦੇ ਸਮੇਂ ਸਾਨੂੰ ਇਸ ਦੀ ਕਾਰਗੁਜ਼ਾਰੀ ਬਾਰੇ ਰੌਲਾ ਪਾਉਣ ਦੀ ਬਜਾਏ ਇਸ ਦੀ ਮੂਲ ਭਾਵਨਾ ਵੱਲ ਧਿਆਨ ਦੇਣਾ ਚਾਹੀਦਾ ਹੈ। ਸਾਡੀ ਕੋਸ਼ਿਸ਼ ਆਪਣੇ ਆਪ ਨੂੰ ਬਦਲਣ ਦੀ ਹੋਣੀ ਚਾਹੀਦੀ ਹੈ ਕਿਉਂਕਿ ਸਾਡੀ ਅੰਦਰੂਨੀ ਤਬਦੀਲੀ ਹੀ ਸਮਾਜ ਅਤੇ ਸੰਸਾਰ ਵਿੱਚ ਤਬਦੀਲੀ ਲਿਆ ਸਕਦੀ ਹੈ। ਸਾਤਵਿਕ ਪਰਿਵਰਤਨ ਕੇਵਲ 'ਸਵੱਛ ਜਲ ਅਤੇ ਸਵੱਛ ਮਨ' ਨਾਲ ਸ਼ੁਰੂ ਹੁੰਦਾ ਹੈ।

       ਸਤਿਗੁਰੂ ਮਾਤਾ ਜੀ ਨੇ ਪ੍ਰੋਜੈਕਟ ਅੰਮ੍ਰਿਤ ਮੌਕੇ ਆਪਣੇ ਅਸ਼ੀਰਵਾਦ ਵਿੱਚ ਕਿਹਾ ਕਿ ਪਾਣੀ ਦਾ ਸਾਡੇ ਜੀਵਨ ਵਿੱਚ ਬਹੁਤ ਮਹੱਤਵ ਹੈ ਅਤੇ ਇਹ ਅੰਮ੍ਰਿਤ ਦੀ ਤਰ੍ਹਾਂ ਹੈ। ਪਾਣੀ ਸਾਡੇ ਜੀਵਨ ਦਾ ਮੂਲ ਆਧਾਰ ਹੈ। ਇਹ ਸਾਡਾ ਫਰਜ਼ ਹੈ ਕਿ ਅਸੀਂ ਇਸ ਸਾਫ਼-ਸੁਥਰੀ ਅਤੇ ਸੁੰਦਰ ਰਚਨਾ ਦੀ ਸੰਭਾਲ ਕਰੀਏ ਜੋ ਸਾਨੂੰ ਪਰਮਾਤਮਾ ਨੇ ਦਿੱਤੀ ਹੈ। ਅਸੀਂ ਮਨੁੱਖ ਵਜੋਂ, ਇਸ ਅਨਮੋਲ ਵਿਰਸੇ ਦੀ ਦੁਰਵਰਤੋਂ ਕਰਦੇ ਹੋਏ ਇਸ ਨੂੰ ਪ੍ਰਦੂਸ਼ਤ ਕੀਤਾ ਹੈ। ਸਾਨੂੰ ਕੁਦਰਤ ਨੂੰ ਇਸ ਦੇ ਅਸਲੀ ਰੂਪ ਵਿਚ ਰੱਖਣਾ ਹੈ ਅਤੇ ਇਸ ਨੂੰ ਸਾਫ਼ ਕਰਨਾ ਹੈ। ਸਾਨੂੰ ਸਾਰਿਆਂ ਨੂੰ ਆਪਣੇ ਕਰਮਾਂ ਨਾਲ ਪ੍ਰੇਰਿਤ ਕਰਨਾ ਹੋਵੇਗਾ ਨਾ ਕਿ ਸਿਰਫ਼ ਸ਼ਬਦਾਂ ਨਾਲ। ਜਦੋਂ ਅਸੀਂ ਹਰ ਕਣ ਵਿਚ ਮੌਜੂਦ ਪਰਮਾਤਮਾ ਨਾਲ ਜੁੜ ਜਾਂਦੇ ਹਾਂ ਅਤੇ ਜਦੋਂ ਅਸੀਂ ਉਸ ਦਾ ਆਸਰਾ ਲੈਂਦੇ ਹਾਂ, ਤਾਂ ਅਸੀਂ ਉਸ ਦੀ ਰਚਨਾ ਦੇ ਹਰ ਰੂਪ ਨੂੰ ਪਿਆਰ ਕਰਨਾ ਸ਼ੁਰੂ ਕਰ ਦਿੰਦੇ ਹਾਂ। ਸਾਡੀ ਕੋਸ਼ਿਸ਼ ਇਹ ਹੋਣੀ ਚਾਹੀਦੀ ਹੈ ਕਿ ਜਦੋਂ ਅਸੀਂ ਇਸ ਸੰਸਾਰ ਨੂੰ ਛੱਡੀਏ, ਅਸੀਂ ਇਸ ਧਰਤੀ ਨੂੰ ਹੋਰ ਸੁੰਦਰ ਰੂਪ ਵਿੱਚ ਛੱਡ ਕੇ ਜਾਈਏ।

   ਪ੍ਰੋਗਰਾਮ ਦੀ ਸਮਾਪਤੀ 'ਤੇ ਹਾਜ਼ਰ ਮਹਿਮਾਨਾਂ ਨੇ ਮਿਸ਼ਨ ਦੀ ਭਰਪੂਰ ਪ੍ਰਸ਼ੰਸਾ ਕੀਤੀ ਅਤੇ ਨਾਲ ਹੀ ਨਿਰੰਕਾਰੀ ਸਤਿਗੁਰੂ ਮਾਤਾ ਜੀ ਦਾ ਤਹਿ ਦਿਲੋਂ ਧੰਨਵਾਦ ਕੀਤਾ ਅਤੇ ਕਿਹਾ ਕਿ ਮਿਸ਼ਨ ਨੇ ਨਿਸ਼ਚਿਤ ਤੌਰ 'ਤੇ ਪਾਣੀ ਦੀ ਸੰਭਾਲ ਅਤੇ ਜਲ ਸਵੱਛਤਾ ਦੇ ਇਸ ਕਲਿਆਣਕਾਰੀ ਪ੍ਰੋਜੈਕਟ ਰਾਹੀਂ ਕੁਦਰਤ ਦੀ ਸੰਭਾਲ ਲਈ ਯੋਗਦਾਨ ਪਾਇਆ ਹੈ ਜੋ ਕਿ ਇੱਕ ਮਹੱਤਵਪੂਰਨ ਕਦਮ ਹੈ।

ਇਸ ਮੁਹਿੰਮ ਵਿੱਚ ਮੋਹਾਲੀ ਦੇ ਬਹੁਤ ਸਾਰੇ ਪਤਵੰਤੇ ਸੱਜਣ ਅਤੇ ਸੇਵਾਦਲ ਦੇ ਅਧਿਕਾਰੀ ਸ਼ਾਮਿਲ ਸਨ ਜਿਨ੍ਹਾਂ ਦੀ ਯੋਗ ਅਗਵਾਈ ਵਿੱਚ ਸੇਵਾਦਲ ਨੇ ਸੇਵਾਵਾਂ ਕੀਤੀਆਂ।ਚੰਡੀਗੜ੍ਹ ਦੇ ਜ਼ੋਨਲ ਇੰਚਾਰਜ ਸ਼੍ਰੀ ਓ ਪੀ ਨਿਰੰਕਾਰੀ ਜੀ ਅਤੇ ਸੇਵਾਦਲ ਦੇ ਖੇਤਰੀ ਸੰਚਾਲਕ ਸ਼੍ਰੀ ਕਰਨੈਲ ਸਿੰਘ ਜੀ ਵਿਸ਼ੇਸ਼ ਤੌਰ ਆਸ਼ੀਰਵਾਦ ਦੇਣ ਲਈ ਮੋਹਾਲੀ ਆਏ ।